ਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਵਧਾਇਕ ਸ੍ਰ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਸਰਕਾਰ ਖਿਲਾਫ ਵੱਖ ਵੱਖ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ।

1 0
Read Time:2 Minute, 36 Second

ਰਿਪੋਟ:- ਲਖਬੀਰ ਸਿੰਘ ਸਿੱਧੂ – ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋ ਬਾਅਦ ਲਏ ਅਹਿਮ ਫੈਸਲੇ ਤਹਿਤ ਸੋਮਣੀ ਅਕਾਲੀ ਦਲ ਵੱਲੋ ਪੂਰੇ ਪੰਜਾਬ ‘ਚ ਰੋਸ ਮੁਜਾਹਰੇ 7 ਜੁਲਾਈ ਨੂੰ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਇਸੇ ਲੜੀ ਤਹਿਤ ਅੱਜ
ਸ੍ਰੋਮਣੀ ਅਕਾਲੀ ਦਲ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਸ੍ਰ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਰਕਰਾਂ ਵੱਲੋਂ ਹਲਕਾ ਖੇਮਕਰਨ ਦੇ ਵੱਖ ਵੱਖ ਪਿੰਡਾਂ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਦੇ ਖਿਲਾਫ ਵਿੱਚ ਰੋਸ ਮੁਜਾਹਰੇ ਕੀਤੇ ਅਤੇ ਪੁਤਲੇ ਫੂਕੇ
ਇਸ ਮੌਕੇ ਸ੍ਰ ਵਿਰਸਾ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੱਖਾਂ ਦੀ ਗਿਣਤੀ ‘ਚ ਗਰੀਬ ਲੋਕਾਂ ਦੇ ਨੀਲੇ ਕਾਰਡ ਕੱਟ ਕੇ ਉਹਨਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ। ਇਹਨਾਂ ਰੋਸ ਮੁਜਾਹਰਿਆਂ ਵਿੱਚ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਅਵਾਜ ਬੁਲੰਦ ਕਰਕੇ ਪੰਜਾਬ ਸਰਕਾਰ ਨੂੰ ਕੱਟੇ ਗਏ ਨੀਲੇ ਕਾਰਡਾ ਨੂੰ ਦੁਬਾਰਾ ਬਹਾਲ ਕਰਨ ਲਈ ਨਾਹਰੇਬਾਜ਼ੀ ਕੀਤੀ ਗਈ,

ਵਲਟੋਹਾ ਨੇ ਕਿਹਾ ਕਿ ਨਿੱਜੀ ਸਕੂਲ ਮਸਲੇ ਤੇ ਪੰਜਾਬ ਸਰਕਾਰ ਵੱਲੋ ਦੋਗਲੀ ਨੀਤੀ ਅਪਨਾਈ ਜਾ ਰਹੀ ਹੈ ਜਿਸ ਕਰਕੇ ਬੱਚਿਆਂ ਦੇ ਮਾਪੇ ਪ੍ਰੇਸਾਨ ਹੋ ਰਹੇ ਹਨ ,ਇਸ ਕਰਕੇ ਪੰਜਾਬ ਸਰਕਾਰ ਨੂੰ ਅਪਣਾ ਸਟੈਂਡ ਸਪਸਟ ਕਰਨਾ ਚਾਹੀਦਾ ਹੈ।
ਨੀਲੇ ਕਾਰਡਾਂ ਦੇ ਮੁੱਦੇ ਤੋਂ ਇਲਾਵਾ ਪੰਜਾਬ ਸਰਕਾਰ ਦੇ ਟੈਕਸਾਂ ਕਰਕੇ ਖਪਤਕਾਰ ਤੱਕ ਪਹੁੰਚਦੇ -ਪਹੁੰਚਦੇ ਪੈਟਰੌਲ ਤੇ ਡੀਜਲ ਦੀਆਂ ਕੀਮਤਾਂ ਦੁੱਗਣੀਆਂ ਹੋ ਜਾਂਦੀਆਂ ਹਨ। ਪੰਜਾਬ ਸਰਕਾਰ ਵਲੋਂ ਡੀਜਲ ਅਤੇ ਪੈਟਰੋਲ ਉੱਪਰ ਵੱਡੀ ਪੱਧਰ ਉੱਤੇ ਟੈਕਸ ਲਗਾਇਆ ਜਾ ਰਿਹਾ ਹੈ ਜਿਸ ਦਾ ਵਾਧੂ ਬੋਝ ਜਨਤਾ ਉਤੇ ਪਾਇਆ ਜਾ ਰਿਹਾ ਜਿਸ ਨਾਲ ਪਹਿਲਾ ਤੋ ਹੀ ਕਰੋਨਾ ਦੀ ਮਾਰ ਝੱਲ ਰਹੇ ਲੋਕਾਂ ਉੱਤੇ ਟੈਕਸਾ ਦੀ ਭਰਮਾਰ ਹੋ ਰਹੀ ਹੈ। ਇਹਨਾਂ ਰੋਸ ਮੁਜਾਹਰਿਆਂ ਰਾਹੀਂ ਪੰਜਾਬ ਸਰਕਾਰ ਨੂੰ ਡੀਜਲ ਅਤੇ ਪੈਟਰੋਲ ਉੱਪਰ ਲਗਾਏ ਗਏ ਟੈਕਸ ਵਾਪਿਸ ਲੈਣ ਦੀ ਮੰਗ ਕੀਤੀ ਗਈ ਅਤੇ ਬਿਜਲੀ ਦੇ ਨਿੱਤ ਦੇ ਵੱਧ ਰਹੇ ਰੇਟਾ ਨੂੰ ਠੱਲ ਪਾਉਣ ਲਈ ਕਿਹਾ ਗਿਆ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %